17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਛਾਤੀ 'ਤੇ ਪਿਸਤੌਲ ਤਾਨ ਕੇ ਨੌਜਵਾਨ ਦੀ ਕੀਤੀ ਕੁੱਟਮਾਰ, 9 ਹਮਲਾਵਰਾਂ ਨੇ...

ਛਾਤੀ ‘ਤੇ ਪਿਸਤੌਲ ਤਾਨ ਕੇ ਨੌਜਵਾਨ ਦੀ ਕੀਤੀ ਕੁੱਟਮਾਰ, 9 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਲੁਧਿਆਣਾ, (ਬਾਬੂ ਜੋਧਾ) : ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾਵਰਾਂ ਵੱਲੋਂ ਨੌਜਵਾਨ ਦੀ ਛਾਤੀ ‘ਤੇ ਪਿਸਤੌਲ ਤਾਨ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਮਾਮਲੇ ‘ਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪ੍ਰੀਤ ਨਗਰ ਸ਼ਿਮਲਾਪੁਰੀ ਦੇ ਵਾਸੀ ਪਵਨ ਕੁਮਾਰ ਦੇ ਬਿਆਨਾਂ ‘ਤੇ ਸ਼ਿਮਲਾਪੁਰੀ ਦੇ ਹੀ ਰਹਿਣ ਵਾਲੇ ਸ਼ੈਂਕੀ ਵਰਮਾ, ਅਮਨ ਟੈਟੂ, ਲਵ, ਪ੍ਰਿੰਸ, ਚਿਰਕੁੱਟ ਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਪਵਨ ਕੁਮਾਰ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਰੇ ਨੌਜਵਾਨਾਂ ਨੇ ਉਪਰ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਛਾਤੀ ‘ਤੇ ਪਿਸਤੌਲ ਤਾਨ ਕੇ ਪਵਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।ਘਰ ਦੇ ਦਰਵਾਜ਼ੇ ‘ਤੇ ਖਿੜਕੀਆਂ ਦੀ ਭੰਨ ਤੋੜ ਕਰਦੇ ਹੋਏ ਮੁਲਜ਼ਮਾਂ ਨੇ ਇਲਾਕੇ ‘ਚ ਦਹਿਸ਼ਤ ਫੈਲਾ ਦਿੱਤੀ। ਲੋਕਾਂ ਨੂੰ ਇਕੱਠੇ ਹੁੰਦਿਆਂ ਦੇਖ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ਿਮਲਾਪੁਰੀ ਦੇ ਏਐੱਸਆਈ ਬਲਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਵਨ ਕੁਮਾਰ ਦੇ ਬਿਆਨਾਂ ‘ਤੇ ਸ਼ੈਂਕੀ ਵਰਮਾ, ਅਮਨ ਟੈਟੂ, ਲਵ, ਪ੍ਰਿੰਸ ,ਚਿਰਕੁਟਾ ਤੇ ਕੁਝ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS