16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ।

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ।

ਪਿੰਡ ਔਲਖ ਵਿੱਚ ਪਤਨੀ ਨਾਲ ਲੈਣ ਆਇਆ ਸੀ ਦਵਾਈ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਹਲਕਾ ਮਲੋਟ ਪਿੰਡ ਔਲਖ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਦਵਾਈ ਲੈਣ ਆਏ ਇੱਕ ਫਾਇਨਾਂਸਰ ਨੂੰ ਗੋਲੀਆ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਐਸਪੀ ਰਾਜਪਾਲ ਨੇ ਦੱਸਿਆ ਕਿ ਮੁਕਤਸਰ ਨਿਵਾਸੀ ਰਣਜੀਤ ਸਿੰਘ (37) ਪੁੱਤਰ ਗੁਰਤੇਜ ਸਿੰਘ, ਜੋ ਕਿ ਫਾਈਨਾਂਸ ਦਾ ਕੰਮ ਕਰਦਾ ਹੈ, ਆਪਣੀ ਪਤਨੀ ਰਾਜਵੀਰ ਕੌਰ ਨਾਲ ਮਲੋਟ ਦੇ ਪਿੰਡ ਔਲਖ ਵਿਖੇ ਦਵਾਈਆ ਲੈਣ ਆਇਆ ਸੀ। ਜਿਵੇਂ ਹੀ ਉਹ ਪਿੰਡ ਔਲਖ ਵਿੱਚ ਹਸਪਤਾਲ ਦੇ ਸਾਹਮਣੇ ਪਹੁੰਚਿਆ ਤਾਂ ਇੱਕ ਸਵਿਫਟ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਰਣਜੀਤ ਸਿੰਘ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਕਾਰਨ ਰਣਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰਣਜੀਤ ਸਿੰਘ ਤੇ ਪਹਿਲਾ ਵੀ ਕਈ ਐਨਡੀਪੀਐਸ ਦੇ ਮਾਮਲੇ ਦਰਜ ਹਨ । ਉਹਨਾਂ ਦੱਸਿਆ ਕਿ ਮ੍ਰਿਤਕ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਹੋਇਆ ਸੀ ਅਤੇ ਉਸਦੀ ਪਤਨੀ ਗਰਭਵਤੀ ਹੈ ਅਤੇ ੳਹ ਉਸਦੀ ਦਵਾਈ ਲੈਣ ਲਈ ਆਏ ਸਨ । ਉਹਨਾ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਬੈਕਗਰਾਊਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਰੰਜਿਸ਼ ਸੀ ਜਾਂ ਨਹੀਂ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਕਿਸੇ ਗੈਂਗਸਟਰ ਸਮੂਹ ਨਾਲ ਸਬੰਧ ਦਾ ਨਹੀਂ ਸੀ। ਫਿਲਹਾਲ ਮ੍ਰਿਤਕ ਦਾ ਪਰਿਵਾਰ ਅਜੇ ਸਦਮੇ ਵਿੱਚ ਹੈ ਅਤੇ ਬੋਲਣ ਲਈ ਤਿਆਰ ਨਹੀਂ ਹੈ।

Today Now News

RELATED ARTICLES
- Advertisment -

POPULAR POSTS