17.4 C
Chandigarh

TODAY NOW NEWS

Friday, March 20, 2026
Homeਪੰਜਾਬਜਲੰਧਰਜ਼ਹਿਰੀਲੀ ਸ਼ਰਾਬ ਮਾਮਲੇ 'ਚ ਯੂਥ ਅਕਾਲੀ ਦਲ ਨੇ ਘੇਰਿਆ ਵਿਧਾਇਕ ਸਿੱਕੀ ਦਾ...

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਯੂਥ ਅਕਾਲੀ ਦਲ ਨੇ ਘੇਰਿਆ ਵਿਧਾਇਕ ਸਿੱਕੀ ਦਾ ਘਰ

ਪੁਲਿਸ ਨਾਲ ਧੱਕਾ-ਮੁੱਕੀ

ਜਲੰਧਰ, (ਸੋਨੂੰ ਸਹੋਤਾ) : ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਯੂਥ ਅਕਾਲੀ ਦਲ ਵੱਲੋਂ ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਯੂਥ ਅਕਾਲੀ ਆਗੂਆਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਜਲੰਧਰ-ਹੁਸ਼ਿਆਰਪੁਰ ਰੋਡ ‘ਤੇ ਸਥਿਤ ਵਿਧਾਇਕ ਸਿੱਕੀ ਦੀ ਕੋਠੀ ਦਾ ਘਿਰਾਓ ਕਰਨ ਮੌਕੇ ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ, ਸਰਬਜੀਤ ਸਿੰਘ ਸਿੰਘ, ਸੁਖਮਿੰਦਰ ਸਿੰਘ ਰਾਜਪਾਲ, ਮਨਸਿਮਰਨ ਸਿੰਘ ਮੱਕੜ ਤੇ ਹੋਰ ਆਗੂ ਮੌਜੂਦ ਸਨ। ਉਨ੍ਹਾਂ ਨੇ ਕੈਪਟਨ ਸਰਕਾਰ ਤੇ ਪੁਲਿਸ ‘ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਤਰਨਤਾਰਨ, ਬਟਾਲਾ ਤੇ ਗੁਰਦਾਸਪੁਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਲਈ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਪੀਏ ਜਰਮਨਜੀਤ ਸਿੰਘ ਕੰਗ ਜ਼ਿੰਮੇਵਾਰ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਬਚਾਇਆ ਜਾ ਰਿਹਾ ਹੈ। ਪ੍ਰਧਾਨ ਬੰਟੀ ਰੋਮਾਣਾ ਨੇ ਇਹ ਵੀ ਕਿਹਾ ਕਿ ਕਾਂਗਰਸੀ ਰਾਜ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 125 ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਅਜੇ ਤਕ ਕਿਸੇ ਜ਼ਿੰਮੇਦਾਰ ਨੂੰ ਫੜਿਆ ਨਹੀਂ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੂਰੇ ਸ਼ਰਮਨਾਕ ਕਾਂਡ ‘ਚ ਕਾਂਗਰਸ ਦੇ ਸੀਨੀਅਰ ਆਗੂ ਸ਼ਾਮਲ ਹਨ ਤੇ ਉਨ੍ਹਾਂ ਬਚਾਉਣ ਲਈ ਕੈਪਟਨ ਸਰਕਾਰ ਡਟੀ ਹੋਈ ਹੈ। ਬੰਟੀ ਰੋਮਾਣਾ ਨੇ ਮੰਗ ਕੀਤੀ ਹੈ ਕਿ ਜੋ ਲੋਕ ਜ਼ਹਿਰੀਲੀ ਸ਼ਰਾਬ ਨਾਲ ਮੌਤ ਦਾ ਸ਼ਿਕਾਰ ਬਣੇ ਹੋਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਦਿੱਤੇ ਜਾਵੇ, ਕਿਉਂਕਿ ਇਹ ਹਾਦਸਾ ਨਹੀਂ ਬਲਕਿ ਹੱਤਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ।

Today Now News

RELATED ARTICLES
- Advertisment -

POPULAR POSTS