ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਕ ਤੋਂ ਕੈਂਡਲ ਮਾਰਚ ਕੱਢ ਕੇ ਮਸੀਤ ਵਾਲਾ ਚੌਕ ਵਿਖੇ ਸਮਾਪਤ ਹੋਇਆ

ਸ੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਯੂਥ ਅਕਾਲੀ ਦਲਦੇ ਵਰਕਰਾਂ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਰਾਜ ਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾਡ਼ੇ ਮੌਕੇ ਸ਼ਹਿਰ ਵਿਚ ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਮੁਕਤਸਰ ਦੇ ਯੂਥ ਅਕਾਲੀ ਦਲ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਦੇ ਮਕਸਦ ਨਾਲ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਕ ਤੋਂ ਇਕ ਕੈਂਡਲ ਮਾਰਚ ਕੱਢ ਕੇ ਸ਼ਹਿਰ ਦੇ ਮਸੀਤ ਵਾਲਾ ਚੌਕ ਵਿਖੇ ਸਮਾਪਤ ਕੀਤਾ ਗਿਆ ਇਸ ਮੌਕੇ ਜਿਥੇ ਯੂਥ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਜੋਸ਼ ਦਿਖਾਈ ਦਿੱਤਾ ਉਥੇ ਹੀ ਉਨ੍ਹਾਂ ਪੂਰੇ ਮਾਹੌਲ ਨੂੰ ਦੇਸ਼ ਭਗਤੀ ਵਿਚ ਰੰਗ ਦਿੱਤਾ ਇਸ ਮੌਕੇ ਯੂਥ ਅਕਾਲੀ ਦਲ ਦੇ ਯੂਥ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਅੱਜ ਭਾਰਤ ਵਾਸੀ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ ਉਹ ਸ਼ਹੀਦਾਂ ਦੀ ਬਦੌਲਤ ਹੀ ਹੈ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਵਰਗੇ ਸ਼ਹੀਦਾਂ ਨੇ ਛੋਟੀ ਉਮਰੇ ਸਾਡੇ ਦੇਸ਼ ਲਈ ਸ਼ਹਾਦਤ ਦਾ ਜਾਮ ਪੀਤਾ ਸੀ ਅੱਜ ਉਨ੍ਹਾਂ ਦੀ ਸ਼ਹੀਦੀ ਨੂੰ ਉਹ ਸਲਾਮ ਅਤੇ ਪੂਰੇ ਦੇਸ਼ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਸ਼ਹੀਦਾਂ ਦੇ ਦਰਸਾਏ ਹੋਏ ਮਾਰਗ ਉੱਪਰ ਚੱਲਣ ਤਾਂ ਜੋ ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਦੁਬਾਰਾ ਭਾਰਤ ਦੇਸ਼ ਨੂੰ ਮਹਾਨ ਬਨਾਣ ਦਾ ਸੁਪਨਾ ਦੇਖਿਆ ਸੀ ਉਸ ਨੂੰ ਸਾਕਾਰ ਕੀਤਾ ਜਾ ਸਕੇ ਉਨ੍ਹਾਂ ਕਿਹਾ ਕਿ ਅੱਜ ਉਹ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢ ਕੇ ਲੋਕਾਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕਰ ਰਹੇ ਹਨ






